Saturday, September 12, 2026
20.5 C
London
Home ਪੰਜਾਬ ਅਕਾਲ ਅਕੈਡਮੀ ਉੱਭਿਆ ਵਿਖੇ ਸੁਤੰਤਰਤਾ ਦਿਵਸ ਦੇ ਮੌਕੇ ਦੇਸ਼-ਭਗਤੀ ਭਰਪੂਰ ਸਮਾਗਮ

ਅਕਾਲ ਅਕੈਡਮੀ ਉੱਭਿਆ ਵਿਖੇ ਸੁਤੰਤਰਤਾ ਦਿਵਸ ਦੇ ਮੌਕੇ ਦੇਸ਼-ਭਗਤੀ ਭਰਪੂਰ ਸਮਾਗਮ

0
16

ਸੰਗਰੂਰ/ਸੁਨਾਮ/ਜੋਗਿੰਦਰ/ 14 ਅਗਸਤ /- ਅਕਾਲ ਅਕੈਡਮੀ ਉੱਭਿਆ ਵਿਖੇ ਸੁਤੰਤਰਤਾ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ-ਗੁਰਬਾਣੀ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਅਤੇ ਦੇਸ਼-ਭਗਤੀ ਦੇ ਗੀਤ ਪੇਸ਼ ਕੀਤੇ ਗਏ।

ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਭਾਸ਼ਣ, ਕਵਿਤਾਵਾਂ, ਕੋਰੀਓਗ੍ਰਾਫੀ ਅਤੇ ਨਾਟਕ ਆਦਿ ਦੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਦਿੱਤੀਆਂ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਆਜ਼ਾਦੀ ਦੇ ਮਹੱਤਵ, ਦੇਸ਼ ਪ੍ਰਤੀ ਫ਼ਰਜ਼ਾਂ ਅਤੇ ਰਾਸ਼ਟਰੀ ਏਕਤਾ ਦਾ ਸੰਦੇਸ਼ ਦਿੱਤਾ।

ਇਸ ਮੌਕੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਆਜ਼ਾਦੀ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਦਾ ਸਮੁੱਚਾ ਵਾਤਾਵਰਨ ਦੇਸ਼-ਭਗਤੀ ਦੇ ਜਜ਼ਬੇ ਨਾਲ ਭਰਪੂਰ ਰਿਹਾ।

ਸਕੂਲ ਦੀ ਪ੍ਰਿੰਸੀਪਲ ਗੁਰਜੀਤ ਕੌਰ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਦੇਸ਼ ਦੀ ਸੇਵਾ, ਸਮਾਜ ਦੀ ਭਲਾਈ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਫ਼ਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ।

ਅੰਤ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੇਸ਼ ਦੀ ਤਰੱਕੀ, ਸ਼ਾਂਤੀ ਅਤੇ ਖੁਸ਼ਹਾਲੀ ਲਈ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੰਕਲਪ ਲਿਆ। ਇਸ ਤਰ੍ਹਾਂ ਸੁਤੰਤਰਤਾ ਦਿਵਸ ਦਾ ਇਹ ਸਮਾਗਮ ਉਤਸ਼ਾਹ, ਦੇਸ਼-ਪ੍ਰੇਮ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨਾਲ ਸੰਪੰਨ ਹੋਇਆ।